RSS

ਜਗਮੋਹਣ ਸਿੰਘ, ਡਾਕਟਰ ਦਰਸ਼ਨਪਾਲ ਅਤੇ ਸਤਵੰਤ ਸਿੰਘ ਵਜੀਦਪੁਰ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ

06 Mar

 

17 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ 6 ਮਾਰਚ ਨੂੰ ਆਪਣੀਆਂ ਮੰਗਾਂ ਸਬੰਧੀ ਰੇਲਾਂ ਜਾਮ ਕਰਨ ਦੇ ਸੱਦੇ ਨੂੰ ਅਸਫ਼ਲ ਬਣਾਉਣ ਲਈ ਪੰਜਾਬ ਵਿਚ ਹਕੂਮਤ ਵਲੋਂ ਵੱਡੇ ਪੱਧਰ ‘ਤੇ ਛਾਪੇਮਾਰੀ ਕਰਵਾਈ ਗਈ ਅਤੇ ਕਿਸਾਨ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਘਰਾਂ ‘ਚ ਛਾਪੇ ਮਾਰੇ ਗਏ। ਇਸੇ ਸਿਲਸਿਲੇ ‘ਚ ਪਟਿਆਲਾ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ ਅਤੇ ਜ਼ਿਲ੍ਹਾ ਸਕੱਤਰ ਸਤਵੰਤ ਸਿੰਘ ਵਜੀਦਪੁਰ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਅਣਦੱਸੀ ਥਾਂ ‘ਤੇ ਲੈ ਗਈ। ਪੰਜਾਬ ਵਿਚ ਹੋਰ ਥਾਈਂ ਵੀ ਗ੍ਰਿਫ਼ਤਾਰੀਆਂ ਤੇ ਛਾਪੇਮਾਰੀ ਦੀਆਂ ਖ਼ਬਰਾਂ ਹਨ। ਅਦਾਰਾ ਸੁਗਲਦੇ ਪਿੰਡ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਆਵਾਜ਼ ਨੂੰ ਕੁਚਲਣ ਲਈ ਚਲਾਏ ਇਸ ਦਮਨ ਚੱਕਰ ਦੀ ਸਖ਼ਤ ਨਿਖੇਧੀ ਕਰਦਾ ਹੈ ਅਤੇ ਕਿਸਾਨਾਂ ਮਜ਼ਦੂਰਾਂ ਦੇ ਹੱਕੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਾ ਹੋਇਆ ਸਭਨਾਂ ਅਗਾਂਹਵਧੂ ਤੇ ਜਮਹੂਰੀ ਤਾਕਤਾਂ ਨੂੰ ਇਸ ਦਮਨ ਵਿਰੁੱਧ ਆਵਾਜ਼ ਉਠਾਉਣ ਦਾ ਸੱਦਾ ਦਿੰਦਾ ਹੈ।

6 March 2013

Advertisements
 
Leave a comment

Posted by on March 6, 2013 in Uncategorized

 

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s

 
%d bloggers like this: